Home | Stories | Boliyaan | Gurbani Vichar

ਤ੍ਵ ਪ੍ਰਸਾਦਿ ਸਵੱਯੇ (Tav Parshad Sawayye)

ੴ ਵਾਹਿਗੁਰੂ ਜੀ ਕੀ ਫਤਹ॥
ਪਾਤਿਸ਼ਾਹੀ ੧੦॥

ਤ੍ਵ ਪ੍ਰਸਾਦਿ ਸਵੱਯੇ

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥
ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥

ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੁ ਕਹਾ ਭਏ ਭੂਪਤਿ ਅੰਤ ਕੋ ਨਾਂਗੇ ਹੀ ਪਾਂਇ ਪਧਾਰੇ ॥੨॥

ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯਰਾਜ ਹਜਾਰੇ ॥
ਭੂਤ ਭਵਿੱਖ ਭਵਾਨ ਕੇ ਭੂਪਤ ਕਉਨੁ ਗਨੈ ਨਹੀਂ ਜਾਤ ਬਿਚਾਰੇ ॥
ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥

ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥
ਬੇਦ ਪੁਰਾਨ ਕਤੇਬ ਕੁਰਾਨ ਜਮੀਨ ਜਮਾਨ ਸਬਾਨ ਕੇ ਪੇਖੈ ॥
ਪਉਨ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰ ਕ ਦੇਖੈ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥

ਸੁੱਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈਂ ਕਰ ਪਰਬਤ ਪੰਖ ਹਲੇ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥
ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨ ਨਿਦਾਨ ਚਲੈਂਗੇ ॥੫॥

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥
ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥
ਗਾੜ੍ਹੇ ਗੜ੍ਹਾਨ ਕੇ ਤੋੜਨ ਹਾਰ ਸੁ ਬਾਤਨ ਹੀਂ ਚਕ ਚਾਰ ਲਵੱਯਾ ॥
ਸਾਹਿਬ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵੱਯਾ ॥੬॥

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥
ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥
ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥
ਸਾਧ ਸਮੂਹ ਪ੍ਰਸੰਨ ਫਿਰਂੈ ਜਗ ਸੱਤ੍ਰ ਸਭੈ ਅਵਲੋਕ ਚਪੈਂਗੇ ॥੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥
ਕੋਟਿ ਇਸ਼ਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥
ਬ੍ਰਹਮ ਮਹੇਸਰ ਬਿਸਨ ਸਚੀਪਤਿ ਅੰਤ ਫਸੇ ਜਮ ਫਾਸ ਪਰੈਂਗੇ ॥
ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰੋਹਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦi੍ਰਨ ਲੋਕ ਗਯੋ ਪਰਲੋਕ ਗਵਾਇਓ ॥
ਬਾਸੁ ਕੀਓ ਬਿਖਿਆਨ ਸੋਂ ਬੈਠ ਕੈ ਐਸੇ ਹੀ ਐਸ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥

ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗੁ ਗਰੇ ਲਟਕਾਇਓ ॥
ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥
ਕੋਊ ਬੁਤਾਨ ਕੋ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥
ਕੂਰ ਕ੍ਰਿਆ ਉਰਝਿਓ ਸਭਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥

[ਸੋਧ] ਤ੍ਵ ਪ੍ਰਸਾਦਿ ਸਵੱਯੇ ੨

ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ ॥
ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥
ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥

ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲਿ ਡਾਰੈ ॥
ਖੰਡ ਅਖੰਡ ਪ੍ਰਚੰਡ ਪ੍ਰਹਾਰਨ ਪੂਰਨ ਪ੍ਰੇਮ ਕੀ ਪ੍ਰੀਤਿ ਸਭਾਰੈ ॥
ਪਾਰ ਨ ਪਾਇ ਸਕੈ ਪਦਮਾਪਤਿ ਬੇਦ ਕਤੇਬ ਅਭੇਦ ਉਚਾਰੈ ॥
ਰੋਜ ਹੀ ਰਾਜ ਬਿਲੋਕਤ ਰਾਜਿਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥੨॥

ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ ॥
ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਓ ਭਰਮਾਏ ॥
ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥ ਨ ਆਏ ॥
ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਓ ਕਿਨ ਸ੍ਰੀ ਪਦਮਾਪਤਿ ਪਾਏ ॥੩॥

ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ ॥
ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ ॥
ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥
ਦੀਨਦ ਇਆਲ ਦਇਆ ਕਰ ਸ੍ਰੀ ਪਤਿ ਸੁੰਦਰ ਸ੍ਰੀ ਪਦਮਾਪਤਿ ਏਹੈ॥੪॥

ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥
ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥
ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈਹੈ ॥
ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈਹੈ ॥੫॥

ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰ ਅਨੇਕ ਚਲਾਵਤ ਘਾਵ ਤਊ ਤਨਿ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਨ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹੋ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥

ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰ ਧਿਆਵੈ ॥
ਭੂਮਿ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈ ॥
ਪਾਇ ਸਕੈ ਨਹੀ ਪਾਰ ਪ੍ਰਭਾਹੂ ਕੋ ਨੇਤ ਹੀ ਨੇਤਹ ਬੇਦ ਬਤਾਵੈ ॥
ਖੋਜ ਥਕੇ ਸਭ ਹੀ ਖੁਜੀਆਸੁਰ ਹਾਰ ਪਰੇ ਹਰਿ ਹਾਥਿ ਨ ਆਵੈ ॥੭॥

ਨਾਰਦ ਸੇ ਚਤੁਰਾਨਨ ਸੇ ਰੁਮਨਾਰਿਖ ਸੇ ਸਭ ਹੂੰ ਮਿਲਿ ਗਾਇਓ ॥
ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥ ਨ ਆਇਓ ॥
ਪਾਇ ਸਕੈ ਨਹੀ ਪਾਰ ਉਮਾਪਤਿ ਸਿੱਧ ਸਨਾਥ ਸਨੰਤਨ ਧਿਆਇਓ ॥
ਧਿਆਨ ਧਰੋ ਤਿਹ ਕੇ ਮਨ ਮੈਂ ਜਿਹ ਕੋ ਅਮਿਤੋਜਿ ਸਭੈ ਜਗ ਛਾਇਓ ॥੮॥

ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚਿਹਾਰੇ ॥
ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ ॥
ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ ॥
ਆਦਿ ਅਨਾਦਿ ਅਗਾਧਿ ਅਭੇਖ ਅਦ੍ਵੈਖ ਜਪਿਓ ਤਿਨਹੀ ਕੁਲ ਤਾਰੇ ॥੯॥

ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ ॥
ਦੇਸ ਫਿਰਿਓ ਕਰ ਭੇਸ ਤਪੋ ਧਨ ਕੇਸ ਧਰੇ ਨ ਮਿਲੇ ਹਰਿ ਪਿਆਰੇ ॥
ਆਸਨ ਕੋਟ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ ॥
ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੧੦॥


ਤ੍ਵ ਪ੍ਰਸਾਦਿ ॥ ਚੌਪਈ ॥

ਪ੍ਰਣਵੋ ਆਦਿ ਏਕੰਕਾਰਾ ॥ ਜਲ ਥਲ ਮਹੀਅਲ ਕੀਓ ਪਸਾਰਾ ॥
ਆਦਿ ਪੁਰਖ ਅਬਿਗਤ ਅਬਿਨਾਸੀ ॥ ਲੋਕ ਚਤ੍ਰਦਸ ਜੋਤਿ ਪ੍ਰਕਾਸੀ ॥੧॥

ਹਸਤ ਕੀਟ ਕੇ ਬੀਚ ਸਮਾਨਾ ॥ ਰਾਵ ਰੰਕ ਜਿਹ ਇਕ ਸਰ ਜਾਨਾ ॥
ਅਦ੍ਵੈ ਅਲਖ ਪੁਰਖ ਅਬਿਗਾਮੀ ॥ ਸਭ ਘਟ ਘਟ ਕੇ ਅੰਤਰਜਾਮੀ ॥੨॥

ਅਲਖ ਰੂਪ ਅਛੈ ਅਨਭੇਖਾ ॥ ਰਾਗ ਰੰਗ ਜਿਹ ਰੂਪ ਨ ਰੇਖਾ ॥
ਬਰਨ ਚਿਹਨ ਸਭਹੂੰ ਤੇ ਨਿਆਰਾ ॥ ਆਦਿ ਪੁਰਖ ਅਦ੍ਵੈ ਅਬਿਕਾਰਾ ॥੩॥

ਬਰਨ ਚਿਹਨ ਜਿਂਹ ਜਾਤਿ ਨ ਪਾਤਾ ॥ ਸੱਤ੍ਰ ਮਿੱਤ੍ਰ ਜਿਂਹ ਤਾਤ ਨ ਮਾਤਾ ॥
ਸਭ ਤੇ ਦੂਰਿ ਸਭਨ ਤੇ ਨੇਰਾ ॥ ਜਲ ਥਲ ਮਹੀਅਲਿ ਜਾਹਿ ਬਸੇਰਾ ॥੪॥

ਅਨਹਦ ਰੂਪ ਅਨਾਹਦ ਬਾਨੀ ॥ ਚਰਨ ਸਰਨ ਜਿਹ ਬਸਤ ਭਵਾਨੀ ॥
ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥ ਨੇਤ ਨੇਤ ਮੁਖ ਚਾਰ ਬਤਾਇਓ ॥੫॥

ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥ ਬ੍ਰਹਮਾ ਰੁਦ੍ਰ ਉਪਾਇ ਖਪਾਏ ॥
ਲੋਕ ਚੱਤ੍ਰ ਦਸ ਖੇਲ ਰਚਾਇਓ ॥ ਬਹੁਰਿ ਆਪ ਹੀ ਬੀਚ ਮਿਲਾਇਓ ॥੬॥

ਦਾਨਵ ਦੇਵ ਫਨਿੰਦ੍ਰ ਅਪਾਰਾ ॥ ਗੰਧ੍ਰਬ ਜਛ ਰਚੇ ਸੁਭਚਾਰਾ ॥
ਭੂਤ ਭਵਿਖ ਭਵਾਨ ਕਹਾਨੀ ॥ ਘਟ ਘਟ ਕੇ ਪਟ ਪਟ ਕੀ ਜਾਨੀ ॥੭॥

ਤਾਤ ਮਾਤ ਜਿਹ ਜਾਤ ਨ ਪਾਤਾ ॥ ਏਕ ਰੰਗ ਕਾਹੂ ਨਹੀ ਰਾਤਾ ॥
ਸਰਬ ਜੋਤਿ ਕੇ ਬੀਚ ਸਮਾਨਾ ॥ ਸਭਹੂੰ ਸਰਬ ਠੌਰ ਪਹਿਚਾਨਾ ॥੮॥

ਕਾਲ ਰਹਤ ਅਨਕਾਲ ਸਰੂਪਾ ॥ ਅਲਖ ਪੁਰਖ ਅਬਿਗਤ ਅਵਧੂਤਾ ॥
ਜਾਤ ਪਾਤ ਜਿਹ ਚਿਹਨ ਨ ਬਰਨਾ ॥ ਅਬਿਗਤ ਦੇਵ ਅਛੈ ਅਨਭਰਮਾ ॥੯॥

ਸਭ ਕੋ ਕਾਲ ਸਭਨ ਕੋ ਕਰਤਾ ॥ ਰੋਗ ਸੋਗ ਦੋਖਨ ਕੋ ਹਰਤਾ ॥
ਏਕ ਚਿਤ ਜਿਹ ਇਕ ਛਿਨ ਧਿਆਇਓ ॥ ਕਾਲ ਫਾਸ ਕੇ ਬੀਚ ਨ ਆਇਓ ॥੧੦॥

About us | Contact us